About: http://data.cimple.eu/claim-review/01cee102e8830b68792f3b133a7f52fda87005cf8177b3c836c27941     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Fact Check : ਭਗਵੰਤ ਮਾਨ ਦੇ ਵਿਰੋਧ ਦੀ ਪੁਰਾਣੀ ਘਟਨਾ ਨੂੰ ਹਾਲੀਆ ਦੱਸਦੇ ਹੋਏ ਸੋਸ਼ਲ ਮੀਡਿਆ ਤੇ ਕੀਤਾ ਜਾ ਰਿਹਾ ਹੈ ਵਾਇਰਲ ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਵੀਡੀਓ 2018 ਦਾ ਹੈ ਜਦੋਂ ਸੁਖਪਾਲ ਖਹਿਰਾ ਦੇ ਸਮਰਥਕਾਂ ਵੱਲੋਂ ਭਗਵੰਤ ਮਾਨ ਦਾ ਵਿਰੋਧ ਕੀਤਾ ਗਿਆ ਸੀ। - By: Jyoti Kumari - Published: Mar 9, 2022 at 05:12 PM - Updated: Mar 9, 2022 at 05:54 PM ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। 22 ਸੈਕੰਡ ਦੇ ਇਸ ਵਾਇਰਲ ਵੀਡੀਓ ਵਿੱਚ ਲੋਕਾਂ ਵੱਲੋਂ ਇੱਕ ਕਾਫ਼ਿਲੇ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਅਤੇ ਭਗਵੰਤ ਮਾਨ ਮੁਰਦਾਬਾਦ ਦੇ ਨਾਅਰੇ ਲਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਵਡਿਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਸਗੋ ਪੁਰਾਣਾ ਹੈ। ਇਸਦਾ ਹਾਲੀਆ ਸਮੇਂ ਨਾਲ ਕੋਈ ਸੰਬੰਧ ਨਹੀਂ ਹੈ। ਕੀ ਹੈ ਵਾਇਰਲ ਪੋਸਟ ਵਿੱਚ ? ਫੇਸਬੁੱਕ ਪੇਜ Aaap party pap party ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ” ਪੰਜਾਬ ਚ ਝਾੜੂ ਪਾਰਟੀ ਦੇ ਕਿਸੇ ਵੀ ਲੀਡਰ ਨੂੰ ਗੱਡੀ ਤੋਂ ਥੱਲੇ ਨਹੀਂ ਉਤਰਨ ਦਿੱਤਾ ਜਾ ਰਿਹਾ ਹਰ ਥਾਂ ਭਗਵੰਤ ਦਾ ਵਿਰੋਧ ਹੋ ਰਿਹਾ ਸਿੱਖਾਂ ਦੇ ਮਸਲੇ ਤੇ ਭਗਵੰਤ ਦੀ ਚੁੱਪ ਕਾਰਨ ਲੋਕਾਂ ਚ ਭਾਰੀ ਨਿਰਾਸ਼ਾ” ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਪੜਤਾਲ ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸਭ ਤੋਂ ਪਹਿਲਾਂ ਕੀਵਰਡ ਨਾਲ ਸੰਬੰਧਿਤ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਅਕਤੂਬਰ 2021 ਵਿੱਚ ਫੇਸਬੁੱਕ ਯੂਜ਼ਰ Gurpreet Singh Aujla ਵੱਲੋਂ ਇਹ ਵੀਡੀਓ ਸ਼ੇਅਰ ਕੀਤਾ ਹੋਇਆ ਮਿਲਿਆ। ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਸੀ , “ਇੱਕ ਪਾਸੇ ਝਾੜੂ ਭਗਤ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਦਾਵੇਦਾਰ ਬਣਾਉਣ ਨੂੰ ਫਿਰਦੇ ਤੇ ਦੂਜੇ ਪਾਸੇ ਕੱਲ ਕੇਜਰੀਵਾਲ ਦੀ ਲੁਧਿਆਣਾ ਫੇਰੀ ਤੇ ਆਪ ਵਰਕਰਾਂ ਨੇ ਕਾਲੀਆਂ ਝੰਡੀਆਂ ਨਾਲ ਭਗਵੰਤ ਮਾਨ ਦਾ ਵਿਰੋਧ ਕੀਤਾ।” Youth Akali Dal Mahal Kalan ਦੇ ਫੇਸਬੁੱਕ ਪੇਜ ਤੇ ਵੀ15 ਸਤੰਬਰ 2018 ਨੂੰ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਸੀ , ਅੱਜ ਮਹਿਲ ਕਲਾਂ ਹਲਕੇ ਵਿਖੇ ਲੋਕਾਂ ਨੇ ਭਗਵੰਤ ਮਾਨ ਨੂੰ ਕਾਲੀਆ ਝੰਡੀਆ ਦਿਖਾਈਆਂ ਤੇ ਦੂਰ ਤੱਕ ਭਜਾਇਆ” ਅਸੀਂ ਆਪਣੀ ਜਾਂਚ ਨੂੰ ਜਾਰੀ ਰੱਖਿਆ ਅਤੇ ਸਰਚ ਵਿੱਚ ਸਾਨੂੰ PTC News ਦਾ ਇੱਕ ਬੁਲੇਟਿਨ ਮਿਲਿਆ। ਇਸ ਵੀਡੀਓ ਬੁਲੇਟਿਨ ਵਿੱਚ ਵਾਇਰਲ ਵੀਡੀਓ ਦੇ ਵੱਖਰੇ ਐਂਗਲ ਦਾ ਇਸਤੇਮਾਲ ਕੀਤਾ ਗਿਆ ਸੀ। 15 ਸਤੰਬਰ 2018 ਨੂੰ PTC ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨਾਲ ਕੈਪਸ਼ਨ ਲਿਖਿਆ ਗਿਆ ਸੀ , “ਬਰਨਾਲਾ: ਖਹਿਰਾ ਧੜੇ ਦੇ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਵਿਰੋਧ” JagBani ਦੇ ਫੇਸਬੁੱਕ ਪੇਜ ਤੇ ਵੀ15 ਸਤੰਬਰ 2018 ਨੂੰ ਇਸ ਨਾਲ ਜੁੜੀ ਹੋਈ ਖਬਰ ਨੂੰ ਦੇਖਿਆ ਜਾ ਸਕਦਾ ਹੈ। ਵੱਧ ਜਾਣਕਾਰੀ ਲਈ ਅਸੀਂ ਬਰਨਾਲਾ ਦੇ ਪੰਜਾਬੀ ਜਾਗਰਣ ਦੇ ਜ਼ਿਲਾ ਇਨਚਾਰਜ ਯਾਦਵਿੰਦਰ ਸਿੰਘ ਭੁੱਲਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਸਗੋ ਪੁਰਾਣਾ ਹੈ। ਇਹ ਵੀਡੀਓ ਪੁਰਾਣੀ ਹੈ ਇਸਦਾ ਹਾਲੀਆ ਪੰਜਾਬ 2022 ਚੌਣਾਂ ਨਾਲ ਕੋਈ ਸੰਬੰਧ ਨਹੀਂ ਹੈ। ਖਹਿਰਾ ਧੜੇ ਦੇ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਵਿਰੋਧ ਕੀਤਾ ਗਿਆ ਸੀ। ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਹੁਣ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਫੇਸਬੁੱਕ ਤੇ ਯੂਜ਼ਰ ਦੇ 4.9 ਹਜ਼ਾਰ ਮਿੱਤਰ ਹਨ ਅਤੇ ਯੂਜ਼ਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਵੀਡੀਓ 2018 ਦਾ ਹੈ ਜਦੋਂ ਸੁਖਪਾਲ ਖਹਿਰਾ ਦੇ ਸਮਰਥਕਾਂ ਵੱਲੋਂ ਭਗਵੰਤ ਮਾਨ ਦਾ ਵਿਰੋਧ ਕੀਤਾ ਗਿਆ ਸੀ। - Claim Review : ਪੰਜਾਬ ਚ ਝਾੜੂ ਪਾਰਟੀ ਦੇ ਕਿਸੇ ਵੀ ਲੀਡਰ ਨੂੰ ਗੱਡੀ ਤੋਂ ਥੱਲੇ ਨਹੀਂ ਉਤਰਨ ਦਿੱਤਾ ਜਾ ਰਿਹਾ ਹਰ ਥਾਂ ਭਗਵੰਤ ਦਾ ਵਿਰੋਧ ਹੋ ਰਿਹਾ ਸਿੱਖਾਂ ਦੇ ਮਸਲੇ ਤੇ ਭਗਵੰਤ ਦੀ ਚੁੱਪ ਕਾਰਨ ਲੋਕਾਂ ਚ ਭਾਰੀ ਨਿਰਾਸ਼ਾ - Claimed By : ਫੇਸਬੁੱਕ ਪੇਜ- Aaap party pap party - Fact Check : ਭ੍ਰਮਕ ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...
schema:mentions
schema:reviewRating
schema:author
schema:datePublished
schema:inLanguage
  • English
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software