About: http://data.cimple.eu/claim-review/18b43d58131d0b433cbe3a2c348ee9043428b2e34795c170d1b5309b     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check ਕਾਂਗਰਸ ਲੀਡਰ ਅਤੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਨੇਡ਼ੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇ ਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਦੇ ਮੁਤਾਬਕ ਸਿੱਧੂ ਮੂਸੇਵਾਲੇ ਤੇ ਹਮਲਾਵਰਾਂ ਨੇ ਕਰੀਬ 20-30 ਰਾਊਂਡ ਫਾਇਰ ਕੀਤੇ। ਇਸ ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਮੌਜੂਦ ਦੋ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋਏ ਸਨ। ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਫੇਸਬੁੱਕ ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲਈ। ਗੋਲਡੀ ਬਰਾੜ ਦੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਫੇਸਬੁੱਕ ਤੇ ਜ਼ਿੰਮੇਵਾਰੀ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਫੇਸਬੁੱਕ ਯੂਜ਼ਰ ਅਤੇ ਪ੍ਰਮੁੱਖ ਮੀਡੀਆ ਸੰਸਥਾਨਾਂ ਨੇ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਕਿ ਇਹ ਤਸਵੀਰ ਗੋਲਡੀ ਬਰਾੜ ਦੀ ਹੈ। ਪੰਜਾਬੀ ਮੀਡੀਆ ਸੰਸਥਾਨ ਦੈਨਿਕ ਸਵੇਰਾ ਦੀ ਪੋਸਟ ਨੂੰ ਇੱਕ ਯੂਜ਼ਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਿੱਧੂ ਮੁਸੇਵਾਲਾ ਦੇ ਕਤਲ ਦੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ।’ ਪੋਸਟ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਇਕ ਵਿਅਕਤੀ ਇਹ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਹਾਲਾਂਕਿ ਬਾਅਦ ਵਿੱਚ ਦੈਨਿਕ ਸਵੇਰਾ ਨੇ ਇਸ ਤਸਵੀਰ ਨੂੰ ਡਿਲੀਟ ਕਰ ਦਿੱਤਾ। ਇਸ ਦੇ ਨਾਲ ਹੀ ਕਈ ਪ੍ਰਮੁੱਖ ਮੀਡੀਆ ਸੰਸਥਾਨ ਅਤੇ ਵੈੱਬਸਾਈਟਾਂ ਨੇ ਵੀ ਆਰਟੀਕਲ ਪ੍ਰਕਾਸ਼ਿਤ ਕਰਦਿਆਂ ਸ਼ੇਅਰ ਕਰਦਿਆਂ ਤਸਵੀਰ ਵਿੱਚ ਦਿਖਾਈ ਦੇ ਰਹੇ ਵਿਅਕਤੀ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਿਆ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਕਈ ਯੂਜ਼ਰ ਵੀ ਇਸ ਤਸਵੀਰ ਨੂੰ ਖੂਬ ਸ਼ੇਅਰ ਕਰ ਰਹੇ ਹਨ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਬਾਰੇ ਵਿਚ ਜਾਣਕਾਰੀ ਜੁਟਾਉਣੀ ਸ਼ੁਰੂ ਕੀਤੀ। ਅਸੀਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡੀਆ ਸੰਸਥਾਨ ਪੰਜ ਦਰਿਆ ਨਿਊਜ਼ ਦੁਆਰਾ 5 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਆਰਟੀਕਲ ਚ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਤਸਵੀਰ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਦਾ ਨਾਮ ਗਗਨਦੀਪ ਸਿੰਘ ਪੱਡਾ ਉਰਫ ਗਗਨ ਬਰਾੜ ਹੈ ਜੋ ਪਿੰਡ ਪੰਜਗਰਾਈਂ ਕਲਾਂ , ਕੋਟਕਪੂਰਾ, ਫਰੀਦਕੋਟ ਦਾ ਰਹਿਣ ਵਾਲਾ ਹੈ। ਰਿਪੋਰਟ ਦੇ ਮੁਤਾਬਕ ਪੰਜਾਬ ਪੁਲੀਸ ਨੇ ਹਿਮਾਚਲ ਪ੍ਰਦੇਸ਼ ਪੁਲੀਸ ਦੀ ਮੱਦਦ ਦੇ ਨਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਮੁੱਖ ਸਾਥੀ ਗਗਨ ਬਰਾੜ ਨੂੰ ਪੰਜਾਬ ਯੂਥ ਕਾਂਗਰਸ ਦੇ ਲੀਡਰ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਦੇ ਕਸਬੇ ਤੋਂ ਗ੍ਰਿਫਤਾਰ ਕੀਤਾ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਸਰਚ ਦੇ ਦੌਰਾਨ ਸਾਨੂੰ ਪੰਜਾਬ ਪੁਲੀਸ ਦੁਆਰਾ ਆਪਣੇ ਅਧਿਕਾਰਿਕ ਫੇਸਬੁੱਕ ਪੇਜ਼ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਆਧਾਰਿਤ ਗੋਲਡੀ ਬਰਾੜ ਦੇ ਮੁੱਖ ਸਾਥੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੋਲ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਵੀ ਮਿਲੀ। ਪੰਜਾਬ ਪੁਲੀਸ ਨੇ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੋਂ ਵੀ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਸੀ। ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਦੀ ਤਸਵੀਰ ਨੂੰ ਲੱਭਿਆ। ਆਪਣੀ ਸਰਚ ਦੇ ਦੌਰਾਨ ਸਾਨੂੰ ‘ਇੰਡੀਆ ਟੂਡੇ’ ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਆਰਟੀਕਲ ਦੇ ਵਿਚ ਸਾਨੂੰ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਦੀ ਤਸਵੀਰ ਵੀ ਮਿਲੀ। ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਦੀ ਨਹੀਂ ਸਗੋਂ ਉਸਦੇ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਸਾਥੀ ਗਗਨ ਬਰਾੜ ਦੀ ਹੈ ਜਿਸ ਨੂੰ ਪਿਛਲੇ ਸਾਲ ਪੰਜਾਬ ਪੁਲੀਸ ਨੇ ਜੁਆਇੰਟ ਆਪ੍ਰੇਸ਼ਨ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਸੋਲ ਤੋਂ ਪਿਛਲੇ ਸਾਲ 2021 ‘ਚ ਪੰਜਾਬ ਯੂਥ ਕਾਂਗਰਸ ਦੇ ਆਗੂ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। Our Sources Media report by 5 Dariya News on April 5, 2021 Facebook Post by Punjab Police on April 5,2021 Tweet by Punjab Police on April 5, 2021 Media report by India Today on May 29, 2022 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software