About: http://data.cimple.eu/claim-review/4b9fe8a5a196534475b9418626c532cf8325ac71bfaaed17471e7e47     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check Claim ਉੱਤਰਾਖੰਡ ਦੇ ਹਨਡੋਲ ਮੰਦਿਰ ਵਿਖੇ ਪੁਜਾਰੀ ਨੇ ਦਲਿਤ ਕੁੜੀ ਨੂੰ ਮੰਦਰ ‘ਚ ਜਾਣ ਤੇ ਕੁੱਟਣ ਦੀਆਂ ਤਸਵੀਰਾਂ Fact ਵਾਇਰਲ ਤਸਵੀਰਾਂ 2007 ਦੀਆਂ ਹਨ ਜਦੋਂ ਅਸਮ ਦੇ ਗੁਵਾਹਾਟੀ ਵਿੱਚ ਆਦਿਵਾਸੀ ਅਨੁਸੂਚਿਤ ਜਾਤੀ ਦੇ ਦਰਜੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਕੁੜੀ ਆਪਣੇ ਦਲ ਤੋਂ ਵੱਖ ਹੋ ਗਈ ਸੀ ਜਿਸ ਤੋਂ ਬਾਅਦ ਕੁਝ ਲੋਕਾਂ ਨੇ ਕੁੜੀ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਕੱਪੜੇ ਫਾੜ ਦਿੱਤੇ। ਦਰਬਾਰ ਸਾਹਿਬ ਵਿਖੇ ਇੱਕ ਕੁੜੀ ਨੂੰ ਰੋਕੇ ਜਾਣ ਦੇ ਵਿਵਾਦ ‘ਚ ਕਈ ਮੋੜ ਸਾਹਮਣੇ ਆ ਰਹੇ ਹਨ। ਐਸਜੀਪੀਸੀ ਨੇ ਇਸ ਮਾਮਲੇ ਵਿੱਚ ਇੱਕ ਹੋਰ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਕੁੜੀ ਦੇ ਮੂੰਹ ਉਤੇ ਤਿਰੰਗੇ ਦਾ ਸਟੀਕਰ ਨਹੀਂ ਹੈ ਅਤੇ ਉਥੇ ਮੌਜੂਦ ਲੋਕ ਬਾਲਟੀ ਵਿਚ ਕੋਈ ਪੈਕਟ ਵੀ ਵਿਖਾ ਰਹੇ ਹਨ। ਵੀਡੀਓ ਵਿੱਚ ਲੋਕ ਕੁੜੀ ਦੇ ਪਹਿਰਾਵੇ ਤੇ ਵੀ ਇਤਰਾਜ਼ ਕਰ ਰਹੇ ਹਨ। ਇਸ ਮਾਮਲੇ ਵਿਚ ਕੁੜੀ ਦੇ ਪਿਤਾ ਨੇ ਵੀ ਕੈਮਰੇ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਵੀ ਕਈ ਦਾਅਵੇ ਵੱਖ-ਵੱਖ ਪੱਖਾਂ ਵੱਲੋਂ ਸਾਂਝੇ ਕੀਤੇ ਜਾ ਰਹੇ ਹਨ। ਹੁਣ ਇਸੇ ਲੜੀ ‘ਚ ਇੱਕ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਇੱਕ ਔਰਤ ਦੇ ਲੱਤ ਮਾਰਦੇ ਤਸਵੀਰ ਪ੍ਰਕਾਸ਼ਿਤ ਨੂੰ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਉੱਤਰਾਖੰਡ ਦੇ ਹਨਡੋਲ ਮੰਦਿਰ ਹੈ ਜਿਥੇ ਇੱਕ ਪੁਜਾਰੀ ਨੇ ਦਲਿਤ ਕੁੜੀ ਨੂੰ ਮੰਦਰ ਆਉਣ ਮਗਰੋਂ ਕੁੱਟਿਆ। ਫੇਸਬੁੱਕ ਯੂਜ਼ਰ ‘Harjit Singh Randhawa’ ਨੇ ਵਾਇਰਲ ਕਲਿਪ ਨੂੰ ਸ਼ੇਅਰ ਕਰਦਿਆਂ ਲਿਖਿਆ,’ਗੋਦੀ ਮੀਡੀਆ ਵਾਲਿਓ, ਦੂਸਰੇ ਧਰਮਾਂ ਤੇ ਉਂਗਲੀ ਚੁਕਣ ਤੋਂ ਪਹਿਲਾਂ ਆਪਣੀਆਂ ਕਰਤੂਤਾਂ ਵੀ ਵੇਖ ਲਿਆ ਕਰੋ।’ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਪੋਸਟ ਨੂੰ ਧਿਆਨ ਦੇ ਨਾਲ ਪੜ੍ਹਿਆ। ਅਸੀਂ ਪਾਇਆ ਕਿ ਇਕ ਫੇਸਬੁੱਕ ਯੂਜ਼ਰ ਨੇ ਕੁਮੈਂਟ ਕਰਦਿਆਂ ਦਾਅਵਾ ਕੀਤਾ ਕਿ ਇਸ ਤਸਵੀਰ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਗਿਆ ਹੈ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਇੱਕ ਨਾਮਵਰ ਮੀਡੀਆ ਏਜੰਸੀ The Telegraph ਦਾ ਇੱਕ ਲੇਖ ਮਿਲਿਆ। ਲੇਖ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਤਸਵੀਰ ਵੀ ਮਿਲੀ। ਲੇਖ ਦੇ ਮੁਤਾਬਿਕ ਨਵੰਬਰ 2007 ਵਿੱਚ ਅਸਮ ਦੇ ਗੁਵਾਹਾਟੀ ਵਿੱਚ ਆਦਿਵਾਸੀ ਅਨੁਸੂਚਿਤ ਜਾਤੀ ਦੇ ਦਰਜੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਦੇ ਦੌਰਾਨ ਤਸਵੀਰ ਵਿਚ ਦਿਖਾਈ ਦੇ ਰਹੀ ਕੁੜੀ ਆਪਣੇ ਦਲ ਤੋਂ ਵੱਖ ਹੋ ਗਈ ਜਿਸ ਤੋਂ ਬਾਅਦ ਕੁਝ ਲੋਕਾਂ ਨੇ ਕੁੜੀ ਨੂੰ ਬੇਰਹਿਮੀ ਦੇ ਨਾਲ ਕੁੱਟਿਆ। ਰਿਪੋਰਟ ਦੇ ਮੁਤਾਬਕ, ਭੀੜ ਨੇ ਕੁੜੀ ਨੂੰ ਘੇਰ ਕੇ ਇਸ ਦੇ ਕੱਪੜੇ ਫਾੜ ਦਿੱਤੇ। ਹਾਲਾਂਕਿ, ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਨੂੰ ਇਸ ਮਾਮਲੇ ਚ ਗ੍ਰਿਫ਼ਤਾਰ ਵੀ ਕੀਤਾ ਸੀ। ਅਸੀਂ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਯੂ ਟਿਊਬ ਉੱਤੇ ਇੱਕ ਵੀਡੀਓ ਮਿਲੀ ਜਿਸ ਵਿੱਚ ਇਨ੍ਹਾਂ ਤਸਵੀਰਾਂ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਵੀਡੀਓ ਨੂੰ ਸਾਲ 2013 ਵਿੱਚ ਅਪਲੋਡ ਕੀਤਾ ਗਿਆ ਸੀ। ਹੁਣ ਅਸੀਂ ਇਹ ਜਾਂਚ ਕੀਤੀ ਕਿ ਦੇਹਰਾਦੂਨ ਦੇ ਹਨਡੋਲ ਮੰਦਿਰ ਵਿਖੇ ਅਜਿਹੀ ਘਟਨਾ ਵਾਪਰੀ ਸੀ ਜਾਂ ਨਹੀਂ। ਹਾਲਾਂਕਿ ਸਰਚ ਦੇ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਮੀਡੀਆ ਰਿਪੋਰਟ ਨਹੀਂ ਪਰ ਅਸੀਂ ਇਹ ਸਪੱਸ਼ਟ ਨਹੀਂ ਕਰ ਸਕੇ ਹਾਂ ਕਿ ਦੇਹਰਾਦੂਨ ਦੇ ਹਨਡੋਲ ਮੰਦਿਰ ਵਿਖੇ ਅਜਿਹੀ ਘਟਨਾ ਵਾਪਰੀ ਸੀ ਜਾਂ ਨਹੀਂ। ਜਾਂਚ ਦੇ ਦੌਰਾਨ ਅਸੀਂ ਇਹ ਵੀ ਪਾਇਆ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਤਸਵੀਰਾਂ ਨੂੰ ਫ਼ਰਜ਼ੀ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਚੁੱਕਾ ਹੈ। ਸਾਡੀ ਜਾਂਚ ਤੋਂ ਇਹ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ 2007 ਦੀਆਂ ਹਨ ਜਦੋਂ ਅਨੁਸੂਚਿਤ ਜਾਤੀ ਦੇ ਦਰਜੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਕੁੜੀ ਆਪਣੇ ਦਲ ਤੋਂ ਵੱਖ ਹੋ ਗਈ ਸੀ ਜਿਸ ਤੋਂ ਬਾਅਦ ਕੁਝ ਲੋਕਾਂ ਨੇ ਕੁੜੀ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਫਾੜ ਦਿੱਤੇ। ਹਾਲਾਂਕਿ, ਅਸੀਂ ਇਹ ਸਪੱਸ਼ਟ ਨਹੀਂ ਕਰ ਸਕੇ ਹਾਂ ਕਿ ਦੇਹਰਾਦੂਨ ਨੇੜੇ ਪ੍ਰਸਿੱਧ ਹਨਡੋਲ ਮੰਦਿਰ ਵਿਖੇ ਅਜਿਹੀ ਘਟਨਾ ਵਾਪਰੀ ਸੀ ਜਾਂ ਨਹੀਂ। Our Sources Media report published by The Telegraph on November 26, 2007 Video uploaded by Bonojit on January 11 , 2013 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ Shaminder Singh September 25, 2023 Shaminder Singh May 19, 2022 Shaminder Singh May 18, 2022
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software