About: http://data.cimple.eu/claim-review/7ce50f54e8b65c3c851defb12c0d7bb3c649e3ab28d489e2d3b295d8     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Fact Check ਕੀ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ‘ਚ ਵੀ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਕੀਤਾ ਵਾਅਦਾ? ਸੋਸ਼ਲ ਮੀਡੀਆ ਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਵਾਹਗਾ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਵੇਗੀ। ਗੌਰਤਲਬ ਹੈ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਵਾਇਰਲ ਹੋ ਰਹੀ ਹੋਰਡਿੰਗ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਸਵੀਰ ਲੱਗੀ ਹੋਈ ਹੈ ਜਿਸ ਤੇ ਲਿਖਿਆ ਹੈ ਜੇਕਰ ਕੇਂਦਰ ਸਰਕਾਰ ਸਾਨੂੰ ਫੰਡ ਦਵੇ ਤਾਂ ਹਿਮਾਚਲ ਦੀ ਮਾਤਾਵਾਂ ਭੈਣਾਂ ਨੂੰ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ। ਫੇਸਬੁਕ ਪੇਜ ‘ਢੌਂਗੀ ਆਪ’ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਿਮਾਚਲ ਵਾਲੀਆਂ ਲੀ ਲਾਲੀਪਾਪ ਤਿਆਰ।’ ਇਸ ਪੋਸਟ ਨੂੰ ਹੁਣ ਤਕ 232 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਸ਼ੇਅਰ ਕਰ ਚੁੱਕੇ ਹਨ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਵੈਰੀਫਾਈਡ ਹੈਂਡਲ ‘ਨਿਗਾਹਤ ਅੱਬਾਸ’ ਨੇ ਵੀ ਵਾਇਰਲ ਤਸਵੀਰ ਨੂੰ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੇ ਸ਼ੇਅਰ ਕੀਤਾ। Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ। ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ। Fact Check/Verification ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਹੋਰਡਿੰਗ ਦੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਮਿਲਦੀ ਜੁਲਦੀ ਤਸਵੀਰ ਮੀਡੀਆ ਸੰਸਥਾਨ ਐਨਡੀਟੀਵੀ ਦੁਆਰਾ 14 ਫ਼ਰਵਰੀ 2015 ਨੂੰ ਪ੍ਰਕਾਸ਼ਤ ਇੱਕ ਆਰਟੀਕਲ ‘ਚ ਅਪਲੋਡ ਮਿਲੀ। ਅਸੀਂ ਪਾਇਆ ਕਿ ਐਨਡੀਟੀਵੀ ਦੁਆਰਾ ਪ੍ਰਕਾਸ਼ਿਤ ਆਰਟੀਕਲ ‘ਚ ਅਪਲੋਡ ਤਸਵੀਰ ਤੇ ‘ਧੰਨਵਾਦ ਦਿੱਲੀ’ ਲਿਖਿਆ ਹੋਇਆ ਹੈ। ਤਸਵੀਰ ਦੇ ਕੈਪਸ਼ਨ ਦੇ ਮੁਤਾਬਕ ਅਰਵਿੰਦ ਕੇਜਰੀਵਾਲ ਬੈਨਰ ਤੇ ਨਵੀਂ ਦਿੱਖ ‘ਚ ਦਿੱਲੀ ਚੋਣਾਂ ਵਿੱਚ ਹੋਈ ਜਿੱਤ ਦਾ ਧੰਨਵਾਦ ਕਰਦੇ ਹੋਏ। ਆਪਣੀ ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਮੀਡੀਆ ਸੰਸਥਾਨ ‘ਇੰਡੀਆ ਟੂਡੇ‘ ਦੁਆਰਾ ਵੀ 15 ਫਰਵਰੀ 2015 ਨੂੰ ਅਪਲੋਡ ਮਿਲੀ। ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਟਵਿੱਟਰ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਟਵਿੱਟਰ ਯੂਜ਼ਰ ਰਿਸ਼ੀਕੇਸ਼ ਕੁਮਾਰ ਦਾ ਇੱਕ ਟਵੀਟ ਮਿਲਿਆ। ਟਵੀਟ ਵਿੱਚ ਰਿਸ਼ੀਕੇਸ਼ ਨੇ ਵਾਇਰਲ ਹੋ ਰਹੇ ਪੋਸਟਰ ਨੂੰ ਫ਼ਰਜ਼ੀ ਅਤੇ ਐਡੀਟਰ ਦੱਸਿਆ। ਇਸ ਤੋਂ ਬਾਅਦ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਪੋਸਟਰ ਅਤੇ ਮੀਡੀਆ ਸੰਸਥਾਨਾਂ ਦੁਆਰਾ ਆਪਣੇ ਆਰਟੀਕਲ ਵਿੱਚ ਪ੍ਰਕਾਸ਼ਿਤ ਤਸਵੀਰ ਨੂੰ ਮਿਲਾਇਆ। ਤੁਸੀਂ ਨੀਚੇ ਤਸਵੀਰ ਵਿੱਚ ਅੰਤ ਦੇਖ ਸਕਦੇ ਹੋ। Conclusion ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਦਾ ਵਾਇਰਲ ਹੋ ਰਿਹਾ ਪੋਸਟਰ ਐਡੀਟਡ ਹੈ। Result: Manipulated Media/Altered Media Our Sources Media report by NDTV Media report by India Today Tweet by Rishikesh Kumar Picture Comparison ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software