Facets (new session)
Description
Metadata
Settings
owl:sameAs
Inference Rule:
asEquivalent
b3s
b3sifp
facets
http://www.w3.org/2002/07/owl#
ldp
oplweb
skos-trans
virtrdf-label
virtrdf-url
None
About:
http://data.cimple.eu/claim-review/9b30ffc842c56a26d78019f6c6bfd06246ad34455e72c1d1e494abf8
Goto
Sponge
NotDistinct
Permalink
An Entity of Type :
schema:ClaimReview
, within Data Space :
data.cimple.eu
associated with source
document(s)
Type:
schema:ClaimReview
New Facet based on Instances of this Class
Attributes
Values
rdf:type
schema:ClaimReview
http://data.cimple...lizedReviewRating
not credible
schema:url
http://www.vishvasnews.com/punjabi/society/fact-check-an-old-photo-from-afghanistan-shot-in-2012-is-being-shared-as-terrorist-captured-in-kashmir/
schema:text
Fact Check: ਔਰਤ ਦੇ ਲਿਬਾਸ ਵਿੱਚ ਅਫਗਾਨਿਸਤਾਨ ਵਿੱਚ ਗ੍ਰਿਫਤਾਰ ਤਾਲਿਬਾਨੀ ਅੱਤਵਾਦੀ ਦੀ ਤਸਵੀਰ ਕਸ਼ਮੀਰ ਦੇ ਨਾਮ ਤੇ ਵਾਇਰਲ ਔਰਤਾਂ ਦੇ ਪਹਿਰਾਵੇ ਵਿੱਚ ਅਫਗਾਨਿਸਤਾਨ ਵਿੱਚ ਫੜੇ ਗਏ ਤਾਲਿਬਾਨੀ ਅੱਤਵਾਦੀਆਂ ਦੀ ਤਸਵੀਰ ਨੂੰ ਕਸ਼ਮੀਰ ਦੇ ਨਾਮ ਤੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। - By: Abhishek Parashar - Published: Jul 30, 2021 at 06:02 PM ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਤਸਵੀਰ ਵਿੱਚ ਸੁਰੱਖਿਆ ਬਲਾਂ ਨੂੰ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਨਾਲ ਲੈ ਜਾਂਦੇ ਹੋਏ ਵੇਖਿਆ ਜਾ ਸਕਦਾ ਹੈ। ਤਸਵੀਰ ਵਿੱਚ ਗ੍ਰਿਫਤਾਰ ਆਦਮੀ ਇੱਕ ਔਰਤ ਦੇ ਪਹਿਰਾਵੇ ਵਿੱਚ ਦਿਖਾਈ ਦੇ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕਸ਼ਮੀਰ ਘਾਟੀ ਵਿੱਚ ਫੜੇ ਗਏ ਇੱਕ ਅੱਤਵਾਦੀ ਦੀ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਇਹ ਦਾਅਵਾ ਗ਼ਲਤ ਨਿਕਲਿਆ। ਵਾਇਰਲ ਹੋ ਰਹੀ ਤਸਵੀਰ ਅਫਗਾਨਿਸਤਾਨ ਦੇ ਕਾਬੁਲ ਦੀ ਹੈ, ਜਿੱਥੇ ਅਫਗਾਨ ਸੁਰੱਖਿਆ ਬਲਾਂ ਨੇ ਔਰਤਾਂ ਦੇ ਪਹਿਰਾਵੇ ਵਿੱਚ ਲੁਕੇ 7 ਤਾਲਿਬਾਨ ਅੱਤਵਾਦੀਆਂ ਨੂੰ ਖੁਫੀਆ ਸੂਚਨਾ ਦੇ ਅਧਾਰ ਤੇ ਗ੍ਰਿਫਤਾਰ ਕੀਤਾ ਸੀ। ਕੀ ਹੈ ਵਾਇਰਲ ਪੋਸਟ ਵਿੱਚ ? ਫੇਸਬੁੱਕ ਯੂਜ਼ਰ ‘K Duggar Express’ ਨੇ ਵਾਇਰਲ ਤਸਵੀਰ (ਆਰਕਾਇਵਡ ਲਿੰਕ) ਨੂੰ ਸਾਂਝਾ ਕਰਦਿਆਂ ਲਿਖਿਆ ਹੈ , ” ਹਰ ਘਰ ਤੋਂ ਅਫਜ਼ਲ ਨਿਕਲੇਗਾ … ਅਜਿਹਾ ਸੁਣਿਆ ਤਾਂ ਸੀ … ਪਰ ਅਜਿਹੇ ਅੰਦਾਜ਼ ਵਿੱਚ ਨਿਕਲੇਗਾ ਆਹ ਨਹੀਂ ਪਤਾ ਸੀ…।” ਟਵਿੱਟਰ ਯੂਜ਼ਰ ‘Madhu Purnima Kishwar’ ਨੇ ਵੀ ਇਹ ਤਸਵੀਰ (ਆਰਕਾਇਵਡ ਲਿੰਕ) ਨੂੰ ਸ਼ੇਅਰ ਕਰਦੇ ਹੋਏ ਇਸ ਨੂੰ ਕਸ਼ਮੀਰ ਘਾਟੀ ਦਾ ਦੱਸਿਆ ਹੈ। ਸੋਸ਼ਲ ਮੀਡੀਆ ਦੇ ਵੱਖੋ-ਵੱਖ ਪਲੇਟਫਾਰਮਾਂ ਤੇ ਕਈ ਹੋਰ ਯੂਜ਼ਰਸ ਨੇ ਇਸ ਤਸਵੀਰ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ। ਇੱਕ ਹੋਰ ਟਵਿੱਟਰ ਯੂਜ਼ਰ ‘ਰਵੀ ਵਰਮਾ’ ਨੇ ਵੀ ਇਸ ਤਸਵੀਰ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੜਤਾਲ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ਼ ਸਰਚ ਕਰਨ ਤੇ ਸਾਨੂੰ ਅਜਿਹੀ ਪੁਰਾਣੀ ਨਿਊਜ਼ ਰਿਪੋਰਟ ਮਿਲੀ, ਜਿਸ ਵਿੱਚ ਇਸ ਤਸਵੀਰ ਦੀ ਵਰਤੋਂ ਕੀਤੀ ਗਈ ਹੈ। mirror.co.uk ਦੀ ਵੈਬਸਾਈਟ ਤੇ 30 ਮਾਰਚ 2012 ਨੂੰ ‘Taliban transvestites: Insurgents disguised in drag as “guardian angels” introduced to watch over troops’ ਹੈਡਲਾਈਨ ਤੋਂ ਪ੍ਰਕਾਸ਼ਿਤ ਖਬਰ ਵਿੱਚ ਇਸ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਹੈ। ਨਿਊਜ਼ ਏਜੇਂਸੀ ਏ.ਪੀ ਦੇ ਕ੍ਰੈਡਿਟ ਲਾਈਨ ਵਾਲੀ ਇਸ ਤਸਵੀਰ ਦੇ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ ਅਫਗਾਨਿਸਤਾਨ ਦੇ ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾ ਦੇ ਆਧਾਰ ਤੇ ਕਾਰਵਾਹੀ ਕਰਦੇ ਹੋਏ ਔਰਤਾਂ ਦੇ ਕੱਪੜੇ ਪਹਿਨੇ ਸੱਤ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਨੂੰ ਇਹ ਤਸਵੀਰ apimages.com ਦੀ ਗੈਲਰੀ ਵਿੱਚ ਵੀ ਮਿਲੀ। ਦਿੱਤੀ ਗਈ ਜਾਣਕਾਰੀ ਦੇ ਅਨੁਸਾਰ 28 ਮਾਰਚ, 2012 ਨੂੰ ਅਫਗਾਨਿਸਤਾਨ ਦੇ ਸੁਰੱਖਿਆ ਬਲਾਂ ਨੇ ਔਰਤਾਂ ਦਾ ਪਹਿਰਾਵਾ ਪਹਿਨੇ ਉਹਨਾਂ ਅੱਤਵਾਦੀਆਂ ਨੂੰ ਮੀਡਿਆ ਦੇ ਸਾਹਮਣੇ ਪੇਸ਼ ਕੀਤਾ , ਜਿਸ ਨੂੰ ਉਹਨਾਂ ਨੇ ਖੁਫੀਆ ਸੂਚਨਾ ਦੇ ਅਧਾਰ ਤੇ ਪੂਰਵੀ ਕਾਬੁਲ ਦੇ ਲਾਘਮਨ ਪ੍ਰਾਂਤ ਤੋਂ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਕੁੱਲ 7 ਤਾਲਿਬਾਨ ਅੱਤਵਾਦੀ ਗ੍ਰਿਫਤਾਰ ਕੀਤੇ ਗਏ ਸਨ। ਵਾਇਰਲ ਹੋ ਰਹੀ ਤਸਵੀਰ ਨੂੰ ਅਸੀਂ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਕਸ਼ਮੀਰ ਦੇ ਵਿਸ਼ੇਸ਼ ਸੰਵਾਦਦਾਤਾ ਨਵੀਨ ਨਵਾਜ਼ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਕਿਹਾ ਕਿ , “ਕੁਝ ਸਾਲਾਂ ਪਹਿਲਾਂ ਅਜਿਹੀ ਹੀ ਇੱਕ ਘਟਨਾ ਕਸ਼ਮੀਰ ਵਿੱਚ ਵਾਪਰੀ ਸੀ ਪਰ ਇਹ ਤਸਵੀਰ ਕਸ਼ਮੀਰ ਨਾਲ ਸੰਬੰਧਿਤ ਨਹੀਂ ਹੈ। ਵਾਇਰਲ ਤਸਵੀਰ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਪੇਜ ਨੂੰ ਫੇਸਬੁੱਕ ਤੇ ਕਰੀਬ ਵੀਹ ਹਾਜ਼ਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਨਤੀਜਾ: ਔਰਤਾਂ ਦੇ ਪਹਿਰਾਵੇ ਵਿੱਚ ਅਫਗਾਨਿਸਤਾਨ ਵਿੱਚ ਫੜੇ ਗਏ ਤਾਲਿਬਾਨੀ ਅੱਤਵਾਦੀਆਂ ਦੀ ਤਸਵੀਰ ਨੂੰ ਕਸ਼ਮੀਰ ਦੇ ਨਾਮ ਤੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। - Claim Review : ਹਰ ਘਰ ਤੋਂ ਅਫਜ਼ਲ ਨਿਕਲੇਗਾ - Claimed By : FB User-JK Duggar Express - Fact Check : ਫਰਜ਼ੀ ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...
schema:mentions
Daily Mirror
Drag queen
Taliban
Transvestism
dbpedia:Abhishek_Shankar
dbpedia:Madhu_Purnima
schema:reviewRating
False
schema:author
-vishvas-news
schema:datePublished
2021-07-30
(
xsd:date
)
schema:inLanguage
English
schema:itemReviewed
http://data.cimple.eu/claim/81bdbca28f544be590c57a139aa4a51418389477eb02f27772df85d9
Faceted Search & Find service v1.16.123 as of May 22 2025
Alternative Linked Data Documents:
ODE
Content Formats:
RDF
ODATA
Microdata
About
OpenLink Virtuoso
version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 10 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software