About: http://data.cimple.eu/claim-review/cf27a751aa4db311935f1b57bf3b94e4a2e4a3fc8f6f26aa22b1d9d0     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Fact Check : AI ਟੂਲ ਨਾਲ ਬਣਾਈ ਗਈ ਹੈ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖ਼ੇ ਬਰਫਬਾਰੀ ਦੀ ਵਾਇਰਲ ਤਸਵੀਰ ਅੰਮ੍ਰਿਤਸਰ ਵਿਖ਼ੇ ਬਰਫਬਾਰੀ ਦੇ ਦਾਅਵੇ ਨਾਲ ਵਾਇਰਲ ਤਸਵੀਰ ਅਸਲੀ ਨਹੀਂ ਹੈ ਸਗੋਂ, ਇਹ AI ਟੂਲਸ ਦੀ ਮਦਦ ਨਾਲ ਬਣਾਈ ਗਈ ਕਾਲਪਨਿਕ ਤਸਵੀਰ ਹੈ। - By: Jyoti Kumari - Published: Dec 28, 2023 at 05:20 PM ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਤਸਵੀਰ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸ਼੍ਰੀ ਅੰਮ੍ਰਿਤਸਰ ਸਾਹਿਬ ਵਿੱਖੇ ਹੋਈ ਬਰਫਬਾਰੀ ਦੀ ਤਸਵੀਰ ਹੈ। ਫੋਟੋ ‘ਚ ਬਰਫ ਵਿੱਚ ਕੁਝ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਤਸਵੀਰ ਅਸਲੀ ਨਹੀਂ ਹੈ। ਇਹ ਤਸਵੀਰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਟੂਲਸ ਨਾਲ ਬਣਾਈ ਗਈ ਹੈ। ਕੀ ਵਾਇਰਲ ਹੋ ਰਿਹਾ ਹੈ? ਫੇਸਬੁੱਕ ਯੂਜ਼ਰ Pendu ਪ੍ਰੋਫੈਸਰ ਨੇ 27 ਦਸੰਬਰ ਨੂੰ ਵਾਇਰਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖ਼ੇ ਹੋਈ ਭਾਰੀ ਬਰਫਬਾਰੀ ਦਾ ਦ੍ਰਿਸ਼ 🙏Goldentemple amritsar sikh khalsa “ ਵਾਇਰਲ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ। ਪੜਤਾਲ ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ 27 ਦਸੰਬਰ 2023 ਨੂੰ ਨਿਊਜ18 ਦੀ ਵੈਬਸਾਈਟ ‘ਤੇ ਤਸਵੀਰ ਨਾਲ ਜੁੜੀ ਖਬਰ ਮਿਲੀ। ਖਬਰ ਵਿੱਚ ਦੱਸਿਆ ਗਿਆ ਹੈ ਕਿ,”AI ਦੀ ਮਦਦ ਨਾਲ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਤਿਆਰ ਕੀਤੀਆਂ ਹਨ, ਜੋ ਪੂਰੀ ਤਰ੍ਹਾਂ ਬਰਫ ਨਾਲ ਢੱਕਿਆ ਹੋਇਆ ਹੈ।” ਖਬਰ ਵਿੱਚ ਸਾਨੂੰ AI ਤੋਂ ਤਿਆਰ ਕੀਤੀਆਂ ਕਈ ਤਸਵੀਰਾਂ ਮਿਲਿਆ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ isitai ਅਤੇ hivemoderation ਟੂਲਸ ਰਾਹੀਂ ਵਾਇਰਲ ਤਸਵੀਰ ਦੀ ਜਾਂਚ ਕੀਤੀ। ਟੂਲਸ ਦੇ ਅਨੁਸਾਰ, ਤਸਵੀਰ ਦੇ AI ਦੁਆਰਾ ਬਣਾਏ ਜਾਣ ਦੀ ਸੰਭਾਵਨਾ 99 ਪ੍ਰਤੀਸ਼ਤ ਹੈ। ਸਾਡੀ ਜਾਂਚ ਤੋਂ ਇਹ ਸਪੱਸ਼ਟ ਹੈ ਕਿ ਵਾਇਰਲ ਤਸਵੀਰ ਅਸਲੀ ਨਹੀਂ ਹੈ, ਸੰਗੋ AI ਦੁਆਰਾ ਬਣਾਈ ਗਈ ਹੈ।ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਅੰਮ੍ਰਿਤਸਰ ਬਿਊਰੋ ਚੀਫ ਵਿਪਿਨ ਕੁਮਾਰ ਰਾਣਾ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਦਾਅਵੇ ਨੂੰ ਫਰਜੀ ਦੱਸਿਆ ਹੈ। ਅੰਤ ਵਿੱਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਯੂਜ਼ਰ ਨੂੰ ਫੇਸਬੁੱਕ ‘ਤੇ 24 ਹਜਾਰ ਲੋਕ ਫੋਲੋ ਕਰਦੇ ਹਨ। ਨਤੀਜਾ: ਅੰਮ੍ਰਿਤਸਰ ਵਿਖ਼ੇ ਬਰਫਬਾਰੀ ਦੇ ਦਾਅਵੇ ਨਾਲ ਵਾਇਰਲ ਤਸਵੀਰ ਅਸਲੀ ਨਹੀਂ ਹੈ ਸਗੋਂ, ਇਹ AI ਟੂਲਸ ਦੀ ਮਦਦ ਨਾਲ ਬਣਾਈ ਗਈ ਕਾਲਪਨਿਕ ਤਸਵੀਰ ਹੈ। - Claim Review : ਅੰਮ੍ਰਿਤਸਰ ਸਾਹਿਬ ਵਿਖ਼ੇ ਹੋਈ ਭਾਰੀ ਬਰਫਬਾਰੀ ਦਾ ਦ੍ਰਿਸ਼ - Claimed By : Pendu ਪ੍ਰੋਫੈਸਰ - Fact Check : ਫਰਜ਼ੀ ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...
schema:mentions
schema:reviewRating
schema:author
schema:datePublished
schema:inLanguage
  • English
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software