schema:text
| - Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact checks doneFOLLOW US
Viral
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਓਪਰੇਸ਼ਨ ਟੇਬਲ ਉੱਤੇ ਪਏ ਇੱਕ ਮਰੀਜ਼ ਦੀ ਮੌਜੂਦਗੀ ‘ਚ ਉੱਥੇ ਮੌਜੂਦ ਡਾਕਟਰਾਂ ਨੂੰ ਆਪਸ ਵਿੱਚ ਲੜਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੀਜੀਆਈ ਚੰਡੀਗੜ੍ਹ (PGI Chandigarh) ਦਾ ਹੈ।
ਟਵਿੱਟਰ ਯੂਜ਼ਰ ‘Mamta Tripathi’ ਨੇ 3 ਜਨਵਰੀ 2023 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਵੀਡੀਓ ਨੂੰ ਪੀਜੀਆਈ ਚੰਡੀਗੜ੍ਹ ਦਾ ਦੱਸਿਆ।
ਪਾਕਿਸਤਾਨ ਮੂਲ ਦੇ ਕੈਨੇਡੀਅਨ ਪਤਰਕਾਰ ਤਾਰਿਕ ਫਤਿਹ ਨੇ ਇਸ ਵੀਡੀਓ ਨੂੰ ਪਾਕਿਸਤਾਨ ਦਾ ਦੱਸਦਿਆਂ ਆਪਣੇ ਟਵਿਟਰ ਹੈਂਡਲ ਤੇ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਵੀਡੀਓ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਜਾਂਚ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਯੂਜ਼ਰਾਂ ਨੇ ਦੱਸਿਆ ਕਿ ਇਹ ਵੀਡੀਓ ਜੋਧਪੁਰ ਦਾ ਹੈ।
ਅਸੀਂ ਵੀਡੀਓ ਨੂੰ ਲੈ ਕੇ ਕੀ ਵਰਡ ਸਰਚ ਜਰੀਏ ਇਸ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਮੀਡੀਆ ਏਜੰਸੀ ANI ਦੁਆਰਾ ਸਾਲ 2017 ਵਿੱਚ ਟਵੀਟ ਕੀਤੀ ਮਿਲੀ। ANI ਨੇ 30 ਅਗਸਤ 2017 ਨੂੰ ਇਸ ਵੀਡੀਓ ਨੂੰ ਸਾਂਝਾ ਕੀਤਾ ਜਿਸ ਦੇ ਕੈਪਸ਼ਨ ਦੇ ਮੁਤਾਬਕ, ਜੋਧਪੁਰ ਦੇ ਉਮੇਦ ਹਸਪਤਾਲ ‘ਚ ਗਰਭਵਤੀ ਔਰਤ ਦੀ ਸਰਜਰੀ ਦੌਰਾਨ ਓਪਰੇਸ਼ਨ ਥੇਟਰ ‘ਚ ਦੋ ਡਾਕਟਰਾਂ ਵਿਚਾਲੇ ਲੜਾਈ ਹੋ ਗਈ।
ਪੜਤਾਲ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਦੇ ਬਾਰੇ ਵਿੱਚ ਕਈ ਮੀਡਿਆ ਸੰਸਥਾਨਾਂ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲੇ। ਮੀਡੀਆ ਅਦਾਰਾ ‘ਹਿੰਦੁਸਤਾਨ ਟਾਈਮਜ਼’ ਨੇ ਇਸ ਮਾਮਲੇ ਨੂੰ ਲੈ ਕੇ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਰਿਪੋਰਟ ਦੇ ਮੁਤਾਬਕ ਇਹ ਮਾਮਲਾ ਰਾਜਸਥਾਨ ਦੇ ਜੋਧਪੁਰ ਸਥਿਤ ਉਮੈਦ ਹਸਪਤਾਲ ਦਾ ਹੈ। ਰਿਪੋਰਟ ਮੁਤਾਬਕ ਗਾਇਨੀਕੋਲੋਜਿਸਟ ਅਸ਼ੋਕ ਨੈਣਵਾਲ ਅਤੇ ਐਨਸਥੀਟਿਸਟ ਮਥੁਰਾ ਲਾਲ ਟਾਕ ਦੀ ਓਪਰੇਸ਼ਨ ਥੇਟਰ ਵਿੱਚ ਲੜਾਈ ਹੋ ਗਈ ਸੀ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਰਾਜਸਥਾਨ ਹਾਈਕੋਰਟ ਨੇ ਇਸ ਸਬੰਧ ਵਿੱਚ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਜੋਧਪੁਰ ਦੇ ਜ਼ਿਲ੍ਹਾ ਕਲੈਕਟਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਅਤੇ 4 ਸਿਤੰਬਰ ਤਕ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪਣ ਲਈ ਕਿਹਾ ਸੀ।
ਦੱਸ ਦਇਏ ਕਿ ਹਿੰਦੁਸਤਾਨ ਟਾਈਮਜ਼ ਦੁਆਰਾ ਪ੍ਰਕਾਸ਼ਿਤ ਇਸ ਰਿਪੋਰਟ ਨੂੰ ਦੁਬਾਰਾ ਅਪਡੇਟ ਕੀਤਾ ਗਿਆ ਸੀ ਕਿਓਂਕਿ ਇਸ ਤੋਂ ਪਹਿਲਾਂ ਕਈ ਮੀਡਿਆ ਅਦਾਰਿਆਂ ਨੇ ਇਹ ਖਬਰ ਪ੍ਰਕਾਸ਼ਿਤ ਕੀਤੀ ਸੀ ਕਿ ਲੜਾਈ ਦੌਰਾਨ ਨਵਜੰਮੇ ਬੱਚੇ ਦੀ ਮੌਤ ਹੋ ਗਈ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਜੋਧਪੁਰ ਦੇ ਉਮੇਦ ਹਸਪਤਾਲ ਦੀ ਸੁਪਰਡੈਂਟ ਡਾਕਟਰ ਰੰਜਨਾ ਦੇਸਾਈ ਨੇ ਬੀਬੀਸੀ ਨੂੰ ਦੱਸਿਆ ਕਿ ਮੀਡੀਆ ਨੇ ਪਹਿਲਾਂ ਹੀ ਇਹ ਰਿਪੋਰਟ ਕਰ ਦਿੱਤਾ ਸੀ ਕਿ ਬੱਚੇ ਦੀ ਮੌਤ ਹੋ ਗਈ ਸੀ। ਉਹਨਾਂ ਨੇ ਬੀਬੀਸੀ ਨੂੰ ਦੱਸਿਆ ਕਿ ਇੱਕ ਬੱਚੇ ਦੀ ਮੌਤ ਹੋਈ ਸੀ ਪਰ ਉਹ ਨਹੀਂ ਜੋ ਮੀਡੀਆ ਨੇ ਰਿਪੋਰਟ ਕੀਤਾ ਸੀ। ਉਸੇ ਕਮਰੇ ਦੇ ਅੰਦਰ ਇੱਕ ਹੋਰ ਓਪਰੇਟਿੰਗ ਟੇਬਲ ‘ਤੇ, ਓਪਰੇਸ਼ਨ ਦੌਰਾਨ ਵੱਖਰੀ ਔਰਤ ਨੇ ਇੱਕ ਮਰੇ ਹੋਏ ਬੱਚੇ ਨੂੰ ਜਨਮ ਦਿੱਤਾ। ਡਾਕਟਰ ਦੇਸਾਈ ਨੇ ਬੀਬੀਸੀ ਨੂੰ ਦੱਸਿਆ, ਇਹ ਦੋਵੇਂ ਘਟਨਾਵਾਂ ਆਪਸ ਵਿੱਚ ਜੁੜੀਆਂ ਨਹੀਂ ਹਨ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ PGI ਚੰਡੀਗੜ੍ਹ ਦਾ ਨਹੀਂ ਸਗੋਂ ਰਾਜਸਥਾਨ ਦੇ ਜੋਧਪੁਰ ਦੇ ਉਮੇਦ ਹਸਪਤਾਲ ਦਾ ਹੈ। ਵਾਇਰਲ ਵੀਡੀਓ ਸਾਲ 2017 ਦਾ ਹੈ।
Our Sources
Media report published by Hindustan Times on August 31, 2017
Media report published by BBC on August 30, 2017
Video published by ANI on August 30, 2017
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
January 7, 2023
Shaminder Singh
April 29, 2022
Shaminder Singh
June 16, 2022
|