schema:text
| - Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact checks doneFOLLOW US
Viral
ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਅਭਿਵਾਦਨ (ਨਮਸਕਾਰ) ਦਾ ਜਵਾਬ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕੀਤਾ। ਸੋਸ਼ਲ ਮੀਡਿਆ ਤੇ 7 ਸਕਿੰਟ ਦੀ ਵੀਡੀਓ ਨੂੰ ਸ਼ੇਅਰ ਕਰ ਦਿਖਾਇਆ ਜਾ ਰਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਦੇ ਸਨਮਾਨ ਵਿੱਚ ਰੱਖੇ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਮਸਕਾਰ ਦਾ ਜਵਾਬ ਨਹੀਂ ਦਿੱਤਾ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।
ਨਵੀਂ ਬਣੀ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਬੀਤੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਪਦ ਦੀ ਸਹੁੰ ਚੁੱਕੀ ਸੀ। ਇਸ ਪ੍ਰੋਗਰਾਮ ਵਿੱਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਸਮੇਤ ਕਈ ਹੋਰ ਰਾਜਨੀਤਿਕ ਅਤੇ ਗੈਰ ਰਾਜਨੀਤਿਕ ਹਸਤੀਆਂ ਮੌਜੂਦ ਸਨ। ਦੱਸ ਦੇਈਏ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 25 ਜੁਲਾਈ 2017 ਨੂੰ ਦੇਸ਼ ਦੇ ਰਾਸ਼ਟਰਪਤੀ ਪਦ ਦੀ ਸਹੁੰ ਚੁੱਕੀ ਸੀ।
ਪਰੰਪਰਾ ਦੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਦੇ ਸਨਮਾਨ ਵਿੱਚ ਸਮਾਰੋਹ ਰੱਖਿਆ ਸੀ। ਇਸ ਤੋਂ ਇਲਾਵਾ ਸੰਸਦ ਭਵਨ ਦੇ ਸੈਂਟਰਲ ਹਾਲ ਵਿਚ ਵੀ ਸਾਬਕਾ ਰਾਸ਼ਟਰਪਤੀ ਦੇ ਵਿਦਾਈ ਸਮਾਰੋਹ ਦਾ ਪ੍ਰੋਗਰਾਮ ਰੱਖਿਆ ਗਿਆ ਸੀ।
ਇਸ ਕੜੀ ਵਿੱਚ ਸੋਸ਼ਲ ਮੀਡੀਆ ਯੂਜ਼ਰਾਂ ਨੇ ਵੀਡੀਓ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਮਸਕਾਰ ਦਾ ਜੁਆਬ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ।
ਕਈ ਮੀਡੀਆ ਅਦਾਰਿਆਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਮਸਕਾਰ ਦਾ ਜੁਆਬ ਨਾ ਦੇ ਕੇ ਉਨ੍ਹਾਂ ਦੇ ਅਪਮਾਨ ਕੀਤੇ ਜਾਣ ਦੇ ਨਾਮ ਤੇ ਸ਼ੇਅਰ ਕੀਤੇ ਜਾ ਰਹੇ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਵੀਡੀਓ ਨੂੰ ਕੀ ਫਰੇਮ ਵਿੱਚ ਵੰਡ ਕੇ ਗੂਗਲ ਤੇ ਸਰਚ ਕੀਤਾ। ਹਾਲਾਂਕਿ, ਸਾਨੂੰ ਇਸ ਦੌਰਾਨ ਕੁਝ ਹੋਰ ਦਾਅਵਿਆਂ ਤੋਂ ਇਲਾਵਾ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤੋਂ ਬਾਅਦ ਅਸੀਂ ਵਾਇਰਲ ਵੀਡੀਓ ਤੇ ਲੱਗੇ ‘ਸੰਸਦ ਟੀਵੀ’ ਦੇ ਲੋਗੋ ਦੇ ਆਧਾਰ ਤੇ ਸੰਸਥਾ ਦੇ ਯੂਟਿਊਬ ਚੈਨਲ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਚੈਨਲ ਦੁਆਰਾ 23 ਜੁਲਾਈ 2022 ਨੂੰ ਪ੍ਰਕਾਸ਼ਿਤ ਇਕ ਵੀਡੀਓ ਮਿਲਿਆ ਜਿਸ ਵਿੱਚ ਵਾਇਰਲ ਕਲਿਪ ਵੀ ਮੌਜੂਦ ਸੀ।
ਦੱਸ ਦਈਏ ਕਿ ਇਹ ਵੀਡਿਓ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਲਈ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਕਰਵਾਏ ਗਏ ਵਿਦਾਈ ਸਮਾਰੋਹ ਦਾ ਹੈ ਜਿਸ ਵਿੱਚ ਸੱਤਾ ਪੱਖ ਤੋਂ ਲੈ ਕੇ ਵਿਰੋਧੀ ਧਿਰ ਦੇ ਤਮਾਮ ਵੱਡੇ ਨੇਤਾ ਮੌਜੂਦ ਰਹੇ। ਸੰਸਦ ਟੀਵੀ ਦੁਆਰਾ ਯੂ ਟਿਊਬ ਤੇ ਅਪਲੋਡ ਕੀਤੇ ਗਏ ਵੀਡੀਓ ਦੇ 10 ਸਕਿੰਟ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਨੂੰ ਮੰਚ ਤੋਂ ਉਤਰ ਕੇ ਵਿਦਾਈ ਸਮਾਰੋਹ ਵਿੱਚ ਮੌਜੂਦ ਮਹਿਮਾਨਾਂ ਨਾਲ ਮੁਲਾਕਾਤ ਕਰਦੇ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਦੇ 57 ਸਕਿੰਟ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਅਭਿਵਾਦਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹਾਲਾਂਕਿ 1 ਮਿੰਟ 1 ਸਕਿੰਟ ਤੋਂ ਬਾਅਦ ਜਦੋਂ ਸਾਬਕਾ ਰਾਸ਼ਟਰਪਤੀ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਆਉਂਦੇ ਹਨ ਤਾਂ ਉਸ ਸਮੇਂ ਪ੍ਰਧਾਨ ਮੰਤਰੀ ਕਿਸੀ ਦੂਜੀ ਤਰਫ਼ ਦੇਖ ਰਹੇ ਹੁੰਦੇ ਹਨ।
ਭਾਰਤ ਦੇ ਰਾਸ਼ਟਰਪਤੀ ਦੇ ਅਧਿਕਾਰਿਕ ਟਵਿੱਟਰ ਹੈਂਡਲ ਦੁਆਰਾ ਵੀ ਇਸ ਪ੍ਰੋਗਰਾਮ ਦੀ ਤਸਵੀਰਾਂ ਨੂੰ ਸ਼ੇਅਰ ਕੀਤਾ ਗਿਆ ਹੈ। ਇਨ੍ਹਾਂ ਤਸਵੀਰਾਂ ਚੋਂ ਇਕ ਤਸਵੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮਨਾਥ ਕੋਵਿੰਦਾ ਅਭਿਵਾਦਨ ਕਰਦੇ ਨਜ਼ਰ ਆ ਰਹੇ ਹਨ।
ਗੌਰਤਲਬ ਹੈ ਕਿ ਟਵਿੱਟਰ ਨੇ ਵਾਇਰਲ ਵੀਡੀਓ ਨੂੰ ਲੈ ਕੇ ਸ਼ੇਅਰ ਕੀਤੇ ਗਏ ਤਮਾਮ ਟਵੀਟ ਨੂੰ ਗੁੰਮਰਾਹਕੁੰਨ ਦੱਸਿਆ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਅਭਿਵਾਦਨ ਦਾ ਜਵਾਬ ਨਾ ਦੇ ਕੇ ਉਨ੍ਹਾਂ ਦੇ ਅਪਮਾਨ ਕੀਤੇ ਜਾਣ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਅਸਲ ਵਿਚ ਵਾਇਰਲ ਵੀਡਿਓ ਪ੍ਰਧਾਨ ਮੰਤਰੀ ਅਤੇ ਸਾਬਕਾ ਰਾਸ਼ਟਰਪਤੀ ਦੇ ਵਿਚ ਅਭਿਵਾਦਨ ਦਾ ਕੇਵਲ ਉਹੀ ਹਿੱਸਾ ਦਿਖਾਉਂਦਾ ਹੈ ਜਿੱਥੇ ਸਾਬਕਾ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦਾ ਅਭਿਵਾਦਨ ਕੀਤਾ ਸੀ ਜਦਕਿ ਕੁਝ ਪਲ ਪਹਿਲਾਂ ਪ੍ਰਧਾਨ ਮੰਤਰੀ ਦੁਆਰਾ ਸਾਬਕਾ ਰਾਸ਼ਟਰਪਤੀ ਦੇ ਅਭਿਵਾਦਨ ਵਾਲਾ ਹਿੱਸਾ ਹਟਾ ਦਿੱਤਾ ਗਿਆ।
Our Sources
YouTube video published by Sansad TV on 23 July, 2022
President of India’s tweet dated 23 July, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
July 13, 2024
Komal Singh
July 10, 2024
Shaminder Singh
November 18, 2023
|