schema:text
| - Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact checks doneFOLLOW US
Fact Check
ਕੇਂਦਰ ਸਰਕਾਰ ਦੁਆਰਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਸਾਲ ਭਰ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ। ਹਾਲਾਂਕਿ, ਸੰਯੁਕਤ ਕਿਸਾਨ ਮੋਰਚੇ ਨੇ ਸਪਸ਼ਟ ਕੀਤਾ ਹੈ ਕਿ ਪਹਿਲਾਂ ਤੋਂ ਤੈਅ ਪ੍ਰੋਗਰਾਮ ਉਸ ਤਰ੍ਹਾਂ ਹੀ ਚਲਣਗੇ। ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਤੇ 26 ਤਰੀਕ ਨੂੰ ਕਿਸਾਨਾਂ ਦਾ ਵੱਡਾ ਇਕੱਠ ਸਿੰਘੁ , ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੇ ਦੇਖਣ ਨੂੰ ਮਿਲ ਸਕਦਾ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਿਸਾਨ ਦੇ ਬੁੱਤ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਨੇ ਕਿਸਾਨਾਂ ਦੀ ਹਿਮਾਇਤ ਕਰਦਿਆਂ Kartarpur Sahib ਪਾਕਿਸਤਾਨ ਵਾਲੇ ਪਾਸੇ ਕਿਸਾਨ ਦਾ ਬੁੱਤ ਬਣਾਇਆ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ਚੰਡੀਗੜ੍ਹ ਵਾਲੇ ਕਵੀਸ਼ਰੀ ਜਥਾ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, “ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਬਣਾਇਆ ਗਿਆ ਕਿਸਾਨ ਦਾ ਬੁੱਤ।” ਅਸੀਂ ਪਾਇਆ ਕਿ ਇਸ ਤਸਵੀਰ ਨੂੰ ਹੁਣ ਤਕ 11,000 ਤੋਂ ਵੱਧ ਲੋਕ ਲਾਈਕ ਕਰ ਚੁਕੇ ਹਨ ਜਦਕਿ 700 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਇਸ ਨੂੰ ਸ਼ੇਅਰ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਹੋ ਰਹੇ ਦਾਅਵੇ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਜਾਂ ਖਬਰ ਨਹੀਂ ਮਿਲੀ।
ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਪਾਕਿਸਤਾਨ ਤੋਂ ਪੱਤਰਕਾਰ ਬਾਬਰ ਜਲੰਧਰੀ ਦੇ ਨਾਲ ਸੰਪਰਕ ਕੀਤਾ। ਬਾਬਰ ਜਲੰਧਰੀ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ,” ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਉਹ ਪਿਛਲੇ ਦਿਨੀਂ ਕਰਤਾਰਪੁਰ ਕਾਰੀਡੋਰ ਜਾ ਕੇ ਆਏ ਹਨ ਅਤੇ ਕਰਤਾਰਪੁਰ ਕੋਰੀਡੋਰ ਪਾਕਿਸਤਾਨ ਵਾਲੇ ਪਾਸੇ ਇਹ ਬੁੱਤ ਸਥਾਪਿਤ ਨਹੀਂ ਕੀਤਾ ਗਿਆ ਹੈ।”
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਹੁਣ ਅਸੀਂ ਇਹ ਸਰਚ ਕਰਨ ਦੀ ਕੋਸ਼ਿਸ਼ ਕਿ ਕੀ ਇਹ ਬੁੱਤ ਭਾਰਤ ਵਾਲੇ ਪਾਸੇ ਕਰਤਾਰਪੁਰ ਕਾਰੀਡੋਰ ਸਥਾਪਿਤ ਕੀਤਾ ਗਿਆ ਹੈ? ਆਪਣੀ ਸਰਚ ਦੇ ਦੌਰਾਨ ਸਾਨੂੰ ਇੰਡੀਅਨ ਐਕਸਪ੍ਰੈਸ ਦੇ ਪੱਤਰਕਾਰ “Kamaldeep Singh Brar” ਦੁਆਰਾ ਕੀਤਾ ਗਿਆ ਟਵੀਟ ਮਿਲਿਆ। ਟਵੀਟ ਦੇ ਮੁਤਾਬਕ,’ਇਹ ਬੁੱਤ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਡੇਰਾ ਬਾਬਾ ਨਾਨਕ ਵਿਖੇ ਸਥਾਪਿਤ ਹੈ।
ਇਸ ਤੋਂ ਬਾਅਦ ਅਸੀਂ YouTube ‘ਤੇ ਕਰਤਾਰਪੁਰ ਸਾਹਿਬ ਦੇ Vlog ਦੇਖਣੇ ਸ਼ੁਰੂ ਕੀਤੇ। ਆਪਣੀ ਸਰਚ ਦੇ ਦੌਰਾਨ ਸਾਨੂੰ ਕਈ ਵਲੋਗ ਵੀਡੀਓਜ਼ ਵਿਚ ਬੁੱਤ ਨਜ਼ਰ ਆਇਆ। ਅਸੀਂ ਪਾਇਆ ਕਿ ਜ਼ਿਆਦਾਤਰ ਵੀਡੀਓ ਨੂੰ ਸਾਲ 2020 ਵਿੱਚ ਅਪਲੋਡ ਕੀਤਾ ਗਿਆ ਸੀ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਹ ਬੁੱਤ ਕਾਫੀ ਸਮੇਂ ਤੋਂ ਕਰਤਾਰਪੁਰ ਸਾਹਿਬ ਸਥਾਪਿਤ ਹਨ।
ਵਾਇਰਲ ਹੋ ਰਹੇ ਦਾਅਵੇ ਦੀ ਹੋਰ ਪੁਸ਼ਟੀ ਦੇ ਲਈ ਅਸੀਂ ਅੰਮ੍ਰਿਤਸਰ ਤੋਂ ਸੀਨੀਅਰ ਪੱਤਰਕਾਰ ਨਿਤਿਨ ਲੂਥਰਾ ਨੂੰ ਸੰਪਰਕ ਕੀਤਾ। ਉਹਨਾਂ ਨੇ ਸਾਨੂੰ ਦੱਸਿਆ ਕਿ ,”ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਬੁੱਤ ਦੀ ਤਸਵੀਰ ਪਹਿਲਾਂ ਤੋਂ ਹੀ ਇਥੇ ਸਥਾਪਿਤ ਹੈ। ਉਹਨਾਂ ਨੇ ਦੱਸਿਆ ਕਿ ਇਹ ਬੁੱਤ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਦਫਤਰ, ਡੇਰਾ ਬਾਬਾ ਨਾਨਕ ਦੇ ਨੇੜੇ ਸਥਾਪਿਤ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਿਹਾ ਬੁੱਤ ਕਿਸਾਨ ਅੰਦੋਲਨ ਤੋਂ ਪਹਿਲਾਂ ਹੀ ਭਾਰਤ ਵਾਲੇ ਪਾਸੇ ਸਥਾਪਿਤ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਗੁੰਮਰਾਹਕੁੰਨ ਦਾਅਵੇ ਸ਼ੇਅਰ ਕੀਤਾ ਜਾ ਰਿਹਾ ਹੈ।
YouTube: https://www.youtube.com/watch?v=4r2auIKbvTk
Twitter/KamaldeepBrar: https://twitter.com/kamalsinghbrar/status/1461722077166137344
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
|