schema:text
| - Fact Check : ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅੱਲੂ ਅਰਜੁਨ ਦਾ ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ
ਅਲੂ ਅਰਜੁਨ ਦਾ ਸ੍ਰੀ ਹਰਿਮੰਦਰ ਸਾਹਿਬ ਆਉਣ ਦਾ ਇੱਕ ਵੀਡੀਓ ਹਾਲ ਦਾ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ। ਜਾਂਚ ਵਿੱਚ ਪਤਾ ਲੱਗਿਆ ਕਿ ਅਲੂ ਅਰਜੁਨ ਦਾ ਇਹ ਵੀਡੀਓ ਸਾਲ 2022 ਦਾ ਹੈ, ਜਦੋਂ ਉਹ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਹੁਣ ਉਸੇ ਪੁਰਾਣੇ ਵੀਡੀਓ ਨੂੰ ਕੁਝ ਯੂਜ਼ਰਸ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
- By: Jyoti Kumari
- Published: Jan 9, 2025 at 02:17 PM
- Updated: Jan 9, 2025 at 05:39 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਸਾਊਥ ਸੁਪਰਸਟਾਰ ਅੱਲੂ ਅਰਜੁਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ, ਪੁਸ਼ਪਾ 2 ਦੀ ਸਫਲਤਾ ਤੋਂ ਬਾਅਦ ਅੱਲੂ ਅਰਜੁਨ ਦਰਬਾਰ ਸਾਹਿਬ ਪਹੁੰਚੇ ਹੈ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਪਾਇਆ ਗਿਆ। ਅਸਲ ਵਿੱਚ ਇਹ ਵੀਡੀਓ ਸਾਲ 2022 ਦਾ ਹੈ, ਜਦੋਂ ਅੱਲੂ ਅਰਜੁਨ ਆਪਣੀ ਪਤਨੀ ਦੇ ਜਨਮ ਦਿਨ ਦੇ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਸੀ। ਉਸੇ ਵੀਡੀਓ ਨੂੰ ਹੁਣ ਹਾਲੀਆ ਦੱਸਦੇ ਹੋਏ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ?
ਸੋਸ਼ਲ ਮੀਡੀਆ ਯੂਜ਼ਰ ‘ਬਾਬਾ ਜੀ’ ਨੇ (ਆਰਕਾਈਵ ਲਿੰਕ) 6 ਜਨਵਰੀ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ,”ਧੁਸ਼ਪਾ 2 ਅਪਾਰ ਸਫਲਤਾ ਤੌ ਬਆਦ ਦਰਬਾਰ ਸਾਹਿਬ ਕੀਤੇ ਦਰਸ਼ਨ ਅਲੂ ਅਰਜਣ”
ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖਬਰ ਪੰਜਾਬੀ ਜਾਗਰਣ ਦੀ ਵੈਬਸਾਈਟ ‘ਤੇ ਮਿਲੀ। 29 ਸਤੰਬਰ 2022 ਨੂੰ ਪ੍ਰਕਸ਼ਿਤ ਰਿਪੋਰਟ ਅਨੁਸਾਰ,”ਸਾਊਥ ਫ਼ਿਲਮਾਂ ਦੇ ਅਭਿਨੇਤਾ ਅੱਲੂ ਅਰਜੁਨ ਆਪਣੀ ਪਤਨੀ ਦੇ ਜਨਮ ਦਿਨ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਅਤੇ ਇਸ ਮੌਕੇ ‘ਤੇ ਅੱਲੂ ਅਰਜੁਨ ਦੇ ਨਾਲ ਉਨ੍ਹਾਂ ਦੇ ਬੱਚੇ ਵੀ ਮੌਜੂਦ ਸਨ। ਉਨ੍ਹਾਂ ਨੇ ਗੁਰੂ ਘਰ ਪਹੁੰਚ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ।”
ਸਰਚ ਦੌਰਾਨ ਸਾਨੂੰ The Tribune ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀਡੀਓ ਰਿਪੋਰਟ ਮਿਲੀ। 29 ਸਤੰਬਰ 2022 ਨੂੰ ਅਪਲੋਡ ਵੀਡੀਓ ਵਿੱਚ ਵਾਇਰਲ ਵੀਡੀਓ ਦੇ ਹਿੱਸੇ ਨੂੰ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਨਾਲ ਜੁੜੀ ਹੋਰ ਰਿਪੋਰਟਾਂ ਇੱਥੇ ਦੇਖੀ ਜਾ ਸਕਦੀ ਹੈ।
ਵਾਇਰਲ ਵੀਡੀਓ ਦੀ ਪੁਸ਼ਟੀ ਲਈ ਅਸੀਂ ਪੰਜਾਬੀ ਜਾਗਰਣ, ਅੰਮਿ੍ਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ,”ਇਹ ਵੀਡੀਓ ਪੁਰਾਣਾ ਹੈ। ਹਾਲ ਵਿੱਚ ਇੱਥੇ ਕਈ ਕਲਾਕਾਰ ਆਏ ਹਨ, ਪਰ ਅਲੂ ਅਰਜੁਨ ਦਾ ਇਹ ਵੀਡੀਓ ਹਾਲੀਆ ਨਹੀਂ ਹੈ।”
ਅੰਤ ਵਿੱਚ ਅਸੀਂ ਵਾਇਰਲ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਫੇਸਬੁੱਕ ‘ਤੇ ਯੂਜ਼ਰ ਨੂੰ 9 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ ਅਤੇ ਯੂਜ਼ਰ ਨੇ ਖੁਦ ਨੂੰ ਨਿਊ ਯੌਰਕ ਦਾ ਰਹਿਣ ਵਾਲਾ ਦੱਸਿਆ ਹੈ।
ਨਤੀਜਾ: ਅਲੂ ਅਰਜੁਨ ਦਾ ਸ੍ਰੀ ਹਰਿਮੰਦਰ ਸਾਹਿਬ ਆਉਣ ਦਾ ਇੱਕ ਵੀਡੀਓ ਹਾਲ ਦਾ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ। ਜਾਂਚ ਵਿੱਚ ਪਤਾ ਲੱਗਿਆ ਕਿ ਅਲੂ ਅਰਜੁਨ ਦਾ ਇਹ ਵੀਡੀਓ ਸਾਲ 2022 ਦਾ ਹੈ, ਜਦੋਂ ਉਹ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਹੁਣ ਉਸੇ ਪੁਰਾਣੇ ਵੀਡੀਓ ਨੂੰ ਕੁਝ ਯੂਜ਼ਰਸ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
- Claim Review : ਧੁਸ਼ਪਾ 2 ਅਪਾਰ ਸਫਲਤਾ ਤੌ ਬਆਦ ਦਰਬਾਰ ਸਾਹਿਬ ਕੀਤੇ ਦਰਸ਼ਨ ਅਲੂ ਅਰਜਣ
- Claimed By : Facebook user -ਬਾਬਾ ਜੀ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...
|