schema:text
| - Fact Check: ਸਲਮਾਨ ਖਾਨ ਅਤੇ PM ਮੋਦੀ ਦੀ ਮੁਲਾਕਾਤ ਦਾ ਵੀਡੀਓ 11 ਸਾਲ ਪੁਰਾਣਾ, ਗੁੰਮਰਾਹਕੁੰਨ ਦਾਅਵੇ ਨਾਲ ਹੋਇਆ ਵਾਇਰਲ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਸਲਮਾਨ ਅਤੇ ਪੀਐਮ ਮੋਦੀ ਦੀ ਮੁਲਾਕਾਤ ਦੇ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ ਹੈ, ਸਗੋਂ ਸਾਲ 2014 ਦਾ ਹੈ, ਜਦੋਂ ਉਹ ਦਿੱਲੀ ਸਥਿਤ ਪੀਐੱਮ ਮੋਦੀ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।
- By: Pragya Shukla
- Published: Dec 4, 2024 at 04:29 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸਲਮਾਨ ਖਾਨ ਪਿਛਲੇ ਕੁਝ ਦਿਨਾਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਕਾਰਨ ਸੁਰਖੀਆਂ ‘ਚ ਬਣੇ ਹੋਏ ਹਨ। ਇਸ ਦੌਰਾਨ ਉਨ੍ਹਾਂ ਦਾ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦਾ ਵੀਡੀਓ ਇੱਕ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ, ਸਗੋਂ ਸਾਲ 2014 ਦਾ ਹੈ, ਜਦੋਂ ਉਹ ਦਿੱਲੀ ਸਥਿਤ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।
ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਯੂਜ਼ਰ ਨੇ 30 ਨਵੰਬਰ 2024 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅੰਗਰੇਜ਼ੀ ਵਿੱਚ ਲਿਖਿਆ ਹੈ, “ਸਲਮਾਨ ਖਾਨ ਪੀਐਮ ਮੋਦੀ ਨਾਲ ਮਿਲੇ।”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖੋ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਵਾਇਰਲ ਵੀਡੀਓ ਨਰਿੰਦਰ ਮੋਦੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ 6 ਨਵੰਬਰ 2014 ਨੂੰ ਅਪਲੋਡ ਕੀਤਾ ਗਿਆ ਸੀ। ਦਿੱਤੀ ਗਈ ਜਾਣਕਾਰੀ ਅਨੁਸਾਰ, ਅਭਿਨੇਤਾ ਸਲਮਾਨ ਖਾਨ ਪੀਐਮ ਮੋਦੀ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ।
ਜਾਂਚ ਦੌਰਾਨ ਸਾਨੂੰ ਇਕਨਾਮਿਕ ਟਾਈਮਜ਼ ‘ਤੇ ਵਾਇਰਲ ਵੀਡੀਓ ਨਾਲ ਸਬੰਧਤ ਰਿਪੋਰਟ ਮਿਲੀ। ਇਹ ਰਿਪੋਰਟ 6 ਨਵੰਬਰ 2014 ਨੂੰ ਪ੍ਰਕਾਸ਼ਿਤ ਹੋਈ ਸੀ। ਰਿਪੋਰਟ ਮੁਤਾਬਕ, ਸਲਮਾਨ ਖਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਸਵੱਛ ਭਾਰਤ ਅਭਿਆਨ ਨੂੰ ਲੈ ਕੇ ਗੱਲ ਕੀਤੀ ਅਤੇ ਇਸ ਮੁਹਿੰਮ ਦੀ ਤਾਰੀਫ ਕੀਤੀ।
ਵੱਢ ਜਾਣਕਾਰੀ ਲਈ ਅਸੀਂ ਮੁੰਬਈ ਦੇ ਸੀਨੀਅਰ ਮਨੋਰੰਜਨ ਪੱਤਰਕਾਰ ਪਰਾਗ ਛਾਪੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਕਈ ਸਾਲ ਪੁਰਾਣੀ ਹੈ।
ਅੰਤ ਵਿੱਚ ਅਸੀਂ ਵਾਇਰਲ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਉਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ ਇਕ ਲੱਖ ਤੋਂ ਵੱਧ ਲੋਕ ਫਾਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਸਲਮਾਨ ਅਤੇ ਪੀਐਮ ਮੋਦੀ ਦੀ ਮੁਲਾਕਾਤ ਦੇ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ ਹੈ, ਸਗੋਂ ਸਾਲ 2014 ਦਾ ਹੈ, ਜਦੋਂ ਉਹ ਦਿੱਲੀ ਸਥਿਤ ਪੀਐੱਮ ਮੋਦੀ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।
- Claim Review : ਸਲਮਾਨ ਖਾਨ ਨੇ ਹਾਲ ਹੀ ਵਿੱਚ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ।
- Claimed By : FB User Ravi Roy
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...
|